ਡੀ.ਏ.ਵੀ. ਬਾਦਸ਼ਾਹਪੁਰ ਵਿਖੇ ਕੋਵਿਡ-19 ਟੀਕਾਕਰਨ ਕੈਂਪ
ਪੰਜਾਬ ਅਤੇ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡੀ.ਏ.ਵੀ. ਬਾਦਸ਼ਾਹਪੁਰ ਨੇ ਆਪਣੇ ਕੈਂਪਸ ਵਿੱਚ ਕੋਵਿਡ-19 ਟੀਕਾਕਰਨ ਕੈਂਪ ਲਗਾਇਆ, ਜਿਸ ਵਿੱਚ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮਿਲਾਕੇ ਕੁੱਲ 110 ਲੋਕਾਂ ਦਾ ਟੀਕਾਕਰਨ ਕੀਤਾ ਗਿਆ l ਸਮਾਣਾ ਦੇ ਬੀ.ਡੀ.ਓ. ਸ਼੍ਰੀ ਯੁਵਰਾਜ ਸਿੰਘ ਨੇ ਵੀ ਕੈਂਪ ਦੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਅਤੇ ਸਕੂਲ ਦੇ ਜਤਨਾਂ ਦੀ ਸ਼ਲਾਘਾ ਕੀਤੀ l ਪ੍ਰਿੰਸੀਪਲ ਸ਼੍ਰੀ ਪੰਕਜ ਕੁਮਾਰ ਸਿੰਘ ਜੀ ਨੇ ਸ਼੍ਰੀ ਰਣਜੀਤ ਸਿੰਘ, ਸ਼੍ਰੀਮਤੀ ਦਰਸ਼ਨਾ ਦੇਵੀ, ਸ਼੍ਰੀਮਤੀ ਰੇਨੂੰ ਬਾਲਾ ਅਤੇ ਸ਼੍ਰੀਮਤੀ ਪੰਮੀ ਕੌਰ ਨੂੰ 'ਓਮ ਪਟਕੇ ਦੇ ਨਾਲ ਸਨਮਾਨਿਤ ਕੀਤਾ, ਕਿਉਂਕਿ ਉਨ੍ਹਾਂ ਨੇ ਇਸ ਮਹਾਂਮਾਰੀ ਦੀ ਸਥਿਤੀ ਵਿੱਚ ਫਰੰਟਲਾਈਨ ਵਰਕਰਾਂ ਵਜੋਂ ਕੰਮ ਕਰਦੇ ਹੋਏ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ l ਸਾਡੇ ਸਕੂਲ ਦੇ ਸਟਾਫ਼ ਮੈਂਬਰਾਂ ਸ਼੍ਰੀਮਤੀ ਮਨਪ੍ਰੀਤ ਕੌਰ (ਨਰਸ) ਅਤੇ ਸ਼੍ਰੀ ਦਿਨੇਸ਼ ਕੁਮਾਰ (ਆਰਟ ਅਤੇ ਕਰਾਫਟ ਅਧਿਆਪਕ) ਨੇ ਵੀ ਉਹਨਾਂ ਦੀ ਪੂਰੀ ਸਹਾਇਤਾ ਕੀਤੀ।
DAV PUBLIC SCHOOL, BADSHAHPUR MANDI (UGOKE) Affiliated To C.B.S.E. - New Delhi, (No. - 1631189) Via Ghagga, Tehsil - Patran, Distt. - Patiala, Punjab - 147102 Contact No. : 01764-250026, 097792-50026 E-Mail : davbadshahpur2004@gmail.com Website : www.davbadshahpur.org